Smiley face

ਆਸਾ ਬੁੱਟਰ ਵਾਸੀਆਂ ਵੱਲੋਂ ਲਗਾਈ ਗਈ ਸ਼ਬੀਲ

ਲਖਵੀਰ ਸਿੰਘ / ਇੰਦੀਵਰ ਯਾਦਵ / ਝੋਨੇ ਦੇ ਸੀਜਨ ਦੌਰਾਨ ਪੈ ਰਹੀ ਅੱਤ ਦੀ ਗਰਮੀ ਤੋਂ ਛੁਟਕਾਰਾ  ਪਾਉਣ ਤੇ ਬਾਰਸ਼ ਦੀ ਆਸ ਨੂੰ ਮੁੱਖ ਰੱਖਦਿਆਂ ਪਿੰਡ ਆਸਾ ਬੁੱਟਰ ਦੇ ਸਮੂਹ ਨਗਰ ਨਿਵਾਸੀਆਂ ਤੇ ਸਹਾਰਾ ਜਨ ਸੇਵਾ ਸੁਸਾਇਟੀ ਦੀ ਟੀਮ ਵਲੋਂ ਠੰਡੇ ਸ਼ਰਬਤ ਪਾਣੀ ਦੀ ਸ਼ਬੀਲ ਲਗਾਈ ਗਈ । ਬਾਰਸ਼ ਦੀ ਕਾਮਨਾ ਕਰਦੇ ਹੋਏ ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ । ਆਉਂਦੇ ਜਾਂਦੇ ਰਾਹਗੀਰਾਂ ਨੂੰ ਸਾਰਾ ਦਿਨ ਠੰਡਾ ਸ਼ਰਬਤ ਪਿਲਾਇਆ ਗਿਆ । ਪਿੰਡ ਵਾਸੀਆਂ ਤੇ ਰਾਹਗੀਰਾਂ ਵਲੋਂ ਇਸ ਕਾਰਜ ਦੀ ਸ੍ਲਾਘਾ  ਕੀਤੀ ਗਈ । ਸਾਰੇ ਪਿੰਡ ਵਾਸੀਆਂ ਤੇ ਆਉਂਦੇ ਜਾਂਦੇ ਲੋਕਾਂ ਨੇ ਵੀ ਇਸ ਸ਼ਬੀਲ ਵਾਸਤੇ ਯੋਗਦਾਨ ਦਿੱਤਾ । ਇਥੇ ਹੀ ਜਿਕਰਯੋਗ ਹੈ ਕਿ ਇਸ ਵਾਰ ਪੂਰੇ ਪੰਜਾਬ ਅੰਦਰ ਬਾਰਸ਼ ਨਾਮਾਤਰ ਹੀ ਹੋਈ ਹੈ ।  ਅਤੇ ਗਰਮੀ ਬਹੁਤ ਜਿਆਦਾ ਵਧ ਰਹੀ ਹੈ । ਇਸ ਸ਼ਬੀਲ ਦਾ ਮੰਤਵ  ਅੱਤ ਦੀ ਗਰਮੀ ਤੋਂ ਆਉਂਦੇ ਜਾਂਦੇ ਲੋਕਾਂ ਨੂੰ ਰਾਹਤ ਦੇਣਾ   ਹੀ ਸੀ । ਇਸ  ਮੌਕੇ ਲਖਵੀਰ ਸਿੰਘ ਪਰਧਾਨ ,ਗੁਰਤੇਜ ਸਿੰਘ ਉੱਪ ਪਰਧਾਨ , ਰਾਜਾ ਸਿੰਘ ਪੰਚ , ਅਮਨਦੀਪ ਸਿੰਘ ਬਰਾੜ , ਗੁਰਦਿੱਤਾ ਸਿੰਘ , ਕੁਲਦੀਪ ਸਿੰਘ , ਗੁਰਨਾਮ ਸਿੰਘ , ਸ਼ਿੰਦਰ ਪਾਲ ਸ਼ਰਮਾ , ਮੋਹਨੀ , ਵਿੱਕੀ , ਬੰਟੀ , ਤਰਸੇਮ ਸਿੰਘ ,ਗੁਰਪ੍ਰੀਤ ਸਿੰਘ ,ਸੁਖਜਿੰਦਰ  ਸਿੰਘ, ਦਵਿੰਦਰ ਸ਼ਰਮਾ   ਅਤੇ ਦਲਜੀਤ ਬਰਾੜ ਆਦਿ  ਹਾਜਰ ਸਨ ।More

Most Trending