ਸਮੁੱਚੇ ਪਿੰਡ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ 

ਇਲਾਕੇ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਸੁਸਾਇਟੀ ਵੱਲੋਂ ਪਿੰਡ ਦੇ ਗਰੀਬ ਤੇ ਅਪੰਗ ਵਿਅਕਤੀ ਚੀਨਾ ਸਿੰਘ ਦੇ ਘਰ ਦੀ ਮੁਰੰਮਤ ਕਰਵਾਈ ਗਈ | ਜਾਣਕਾਰੀ ਦਿੰਦਿਆ ਸੁਸਾਇਟੀ ਦੇ ਸਾਬਕਾ ਪ੍ਰਧਾਨ ਤੇ ਸੰਸਥਾਪਕ ਮੈਂਬਰ 
ਲਖਵੀਰ ਸਿੰਘ ਬੁੱਟਰ ਨੇ ਦੱਸਿਆ ਕੇ ਕੁਝ ਸਮਾਂ ਪਹਿਲਾਂ ਬਾਰਸ਼ ਦੇ ਦਿਨਾਂ ਵਿੱਚ ਚੀਨਾ ਸਿੰਘ ਦੇ ਕਮਰੇ ਦੀ ਛੱਤ ਦਾ ਇੱਕ ਹਿੱਸਾ ਡਿੱਗ ਪਿਆ ਸੀ ਜਿਸ ਕਰਕੇ ਅਪਹਾਜ ਚੀਨਾ ਸਿੰਘ ਦੇ ਪਰਿਵਾਰ ਕੋਲ ਰਹਿਣ ਨੂੰ ਛੱਤ ਦਾ ਸਹਾਰਾ ਵੀ ਨਹੀਂ ਸੀ ਰਿਹਾ | ਉਹਨਾਂ ਦੱਸਿਆ ਕੇ ਉਕਤ ਵਿਅਕਤੀ ਦੇ ਪਰਿਵਾਰ ਵਿੱਚ ਉਸਦੀ ਘਰਵਾਲੀ ਤੋਂ ਇਲਾਵਾ ਤਿੰਨ ਨਿੱਕੇ ਬੱਚੇ ਹਨ | ਪਰਿਵਾਰ ਕੋਲ ਸਾਉਣ ਵਾਸਤੇ ਇੱਕੋ ਮੰਜਾ ਸੀ , ਪਰਿਵਾਰ ਦੇ ਜਿਆਦਾਤਰ ਮੈਂਬਰ ਜਮੀਨ ਤੇ ਸੌਂਦੇ ਸਨ | ਸਹਾਰਾ ਜਨ ਸੇਵਾ ਸੁਸਾਇਟੀ ਦੇ ਪ੍ਰਵਾਸੀ ਵਿੰਗ ਦੇ ਮੈਂਬਰਾਂ ਨੇ ਉਕਤ ਪਰਿਵਾਰ ਦੀ ਮਦਦ ਵਾਸਤੇ ਫੰਡ ਸੁਸਾਇਟੀ ਨੂੰ ਦਿੱਤਾ ਸੀ ਅਤੇ ਸਹਾਰਾ ਟੀਮ ਵੱਲੋਂ ਉਸ  ਫੰਡ ਦੀ ਮਦਦ ਨਾਲ ਇਸ ਪਰਿਵਾਰ ਵਾਸਤੇ ਕਮਰੇ ਦੀ ਛੱਤ ਠੀਕ ਕਰਵਾ ਦਿੱਤੀ ਗਈ ਹੈ , ਟਾਇਲਟ ਅਤੇ ਬਾਥਰੂਮ ਵੀ ਬਨਵਾ ਦਿੱਤਾ ਤੇ ਘਰ ਦੀ ਚਾਰ ਦੀਵਾਰੀ ਵੀ ਮੁਰੰਮਤ ਕਰਵਾ ਦਿੱਤੀ ਗਈ ਹੈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਡਾ. ਗੁਰਤੇਜ ਸਿੰਘ ਨੇ ਕਿਹਾ ਕਿ ਇਸ ਪਰਿਵਾਰ ਵਾਸਤੇ ਸੁਸਾਇਟੀ ਵੱਲੋਂ ਦੋ ਮੰਜੇ ਵੀ ਲਿਆ ਕੇ ਦਿੱਤੇ ਜਾਣਗੇ | ਇਸ ਮੌਕੇ ਸਹਾਇਕ ਖਜਾਨਚੀ ਲਖਵਿੰਦਰ ਸਿੰਘ , ਉੱਪ ਪ੍ਰਧਾਨ ਦਲਜੀਤ ਬਰਾੜ ,  ਮਿਸਤਰੀ ਬੂਟਾ ਸਿੰਘ , ਹਾਜਰ ਸਨ | 













 ਆਸਾ ਬੁੱਟਰ ਦੀ ਕ੍ਰਿਕਟ ਟੀਮ ਦਾ ਲਗਾਤਾਰ ਬੇਹਤਰੀਨ ਪ੍ਰਦਰਸ਼ਨ  , ਇਲਾਕੇ ਵਿੱਚ ਜਿੱਤ ਚੁੱਕੀ ਹੈ ਦਰਜਨਾਂ ਮੁਕਾਬਲੇ

ਆਸਾ ਬੁੱਟਰ ਨੇ ਜਿੱਤਿਆ ਕ੍ਰਿਕਟ ਟੂਰਨਾਂਮੈਂਟ 
13000  ਰੁਪੈ ਦਾ ਨਗਦ ਇਨਾਮ ਵੀ ਪਰਾਪਤ ਕੀਤਾ 

ਪਿੰਡ ਕਰੀਰ ਵਾਲੀ ਵਿਖੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕ੍ਰਿਕਟ ਕਮੇਟੀ ਵੱਲੋਂ ਸੱਤਵਾਂ ਕ੍ਰਿਕਟ ਟੂਰਨਾਂ ਮੈਂਟ ਕਰਵਾਇਆ ਗਿਆ | ਇਸ ਟੂਰਨਾਂ ਮੈਂਟ ਵਿੱਚ ਆਸਾ ਬੁੱਟਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਜੇਤੂ ਟ੍ਰਾਫ਼ੀ ਦੇ ਨਾਲ 13000  ਰੁਪੈ ਦਾ ਨਗਦ ਇਨਾਮ ਵੀ ਪਰਾਪਤ ਕੀਤਾ | ਫਾਇਨਲ ਮੁਕਾਬਲੇ ਵਿੱਚ ਆਸਾ ਬੁੱਟਰ ਦੀ ਟੀਮ ਨੇ ਪਿੰਡ ਗੁੜੀ ਸੰਘਰ ਦੀ ਟੀਮ ਨੂੰ 24  ਰਨਾਂ ਨਾਲ ਜਿੱਤ ਲਿਆ | ਦੂਜਾ ਸਥਾਨ  ਪ੍ਰਾਪਤ ਕਰਨ ਵਾਲੀ ਟੀਮ ਗੁੜੀ ਸੰਘਰ ਨੂੰ 8000  ਰੁਪੈ ਦਾ ਨਗਦ ਇਨਾਮ ਦਿੱਤਾ ਗਿਆ ਇਸ ਟੂਰਨਾਂ ਮੈਂਟ ਵਿੱਚ 24  ਪਿੰਡਾਂ ਦੀਆਂ ਟੀਮਾਂ ਨੇ ਹਿੱਸਾ ਲਿਆ | ਪਿੰਡ ਆਸਾ ਬੁੱਟਰ ਦੇ ਖਿਡਾਰੀ ਸੁੱਖੀ ਨੂੰ ਮੈਂ ਆਫ਼ ਦੀ ਸੀਰੀਜ ਦੀ ਟ੍ਰਾਫ਼ੀ ਨਾਲ ਨਿਵਾਜਿਆ ਗਿਆ | ਉੱਤਮ ਗੇੰਦਬਾਜ ਪਿੰਡ ਕ੍ਰਿਰ੍ਵਾਲੀ ਤੋਂ ਰਾਜਦੀਪ ਸਿੰਘ  , ਉੱਤਮ  ਫੀਲਡਰ ਕ੍ਰਿਰ੍ਵਾਲੀ ਤੋਂ ਗੁਰਜੀਤ ਸਿੰਘ ਅਤੇ ਉੱਤਮ ਵਿਕਟ ਕੀਪਰ ਕ੍ਰਿਰ੍ਵਾਲੀ ਤੋਂ ਕੁਲਬੀਰ ਨੂੰ ਐਲਾਨਿਆਂ ਗਿਆ | ਇਸ ਮੌਕੇ ਆਸਾ ਬੁੱਟਰ ਟੀਮ ਲਖਵਿੰਦਰ ਸਿੰਘ ਗੋਰਾ , ਗੁਰਸੇਵਕ ਸਿੰਘ , ਬਲਜਿੰਦਰ ਸਿੰਘ , ਗਗਨ ਅਤੇ ਹਨੀ ਬੁੱਟਰ ਆਦਿ ਖਿਡਾਰੀ ਮੌਜੂਦ ਸਨ | 

ਲਖਵੀਰ ਸਿੰਘ ਬੁੱਟਰ / ਮਾਦਾ ਭਰੂਣ ਹੱਤਿਆ ਤੇ ਨਾਟਕ 'ਕਲਖ ਹਨੇਰੇ ' ( ਪੇਸ਼ਕਸ਼ ਨੂਰ ਆਰਟ ਗਰੁੱਪ ਬਠਿੰਡਾ ) ਦਾ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਚਾਰ ਪਿੰਡਾਂ ਹਰਾਜ , ਖੋਖਰ ,ਆਸਾ ਬੁੱਟਰ , ਤੇ ਗੁੜੀ ਸੰਘਰ ਵਿੱਚ ਲੜੀਵਾਰ ਆਯੋਜਨ , ਹੁਣ ਤੱਕ ਸਹਾਰਾ ਜਨ ਸੇਵਾ ਸੁਸਾਇਟੀ ਆਸਾ








ਬੁੱਟਰ ਅਠ ਪ੍ਰੋਗ੍ਰਾਮ ਕਰਵਾ ਚੁੱਕੀ ਹੈ ਅਤੇ ਇਹ ਪ੍ਰੋਗ੍ਰਾਮ NYK ਸ਼੍ਰੀ ਮੁਕਤਸਰ ਸਾਹਿਬ ਦੇ ਕੋਆਰਡੀ ਨੇਟਰ ਸ੍ਰ ਜਗਜੀਤ ਸਿੰਘ ਮਾਨ ( Jagjit Mann ) ਵੱਲੋਂ ਉਲੀਕੇ ਗਏ ਸਨ  , ਅਤੇ ਸ੍ਰ।  ਜਗਜੀਤ ਮਾਨ ਇਸ ਮੌਕੇ ਪਿੰਡ ਆਸਾ ਬੁੱਟਰ ਵਿਖੇ ਕਰਵਾਏ ਗਏ ਨਾਟਕ ਮੌਕੇ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਤੇ ਉਹਨਾਂ ਨੇ ਭਾਸ਼ਣ ਵਿੱਚ ਜਬਰਦਸਤ ਹਲੂਣਾ ਸਕੂਲ ਦੇ ਵਿਦਿਆਰਥੀਆਂ ਤੇ ਸਰੋਤਿਆ ਨੂੰ ਦਿੱਤਾ, ਉਹਨਾਂ ਤੋਂ ਇਲਾਵਾ ਪ੍ਰਿੰਸਿਪਲ ਨਰੋਤਮ ਦਾਸ ਸ਼ਰਮਾਂ ਅਤੇ ਸ੍ਰ ਜਗਰੂਪ ਸਿੰਘ ਖਾਲਸਾ ਨੇ ਵੀ ਸਮਾਰੋਹ ਨੂੰ ਸੰਬੋਧਤ ਕੀਤਾ ਅਤੇ ਮਾਦਾ ਭਰੂਣ ਹੱਤਿਆ ਦੇ ਮਾਰੂ ਪਰਭਾਵਾਂ ਤੋਂ ਸੁਚੇਤ ਕੀਤਾ |  ਸਹਾਰਾ ਆਸਾ ਬੁੱਟਰ ਪ੍ਰਧਾਨ ਲਖਵੀਰ ਸਿੰਘ ਨੇ ਮੰਚ ਦਾ ਸੰਚਾਲਨ ਕੀਤਾ ਅਤੇ ਮੀਤ ਪਰਧਾਨ ਗੁਰਤੇਜ ਸਿੰਘ ਅਤੇ ਕੁਲਦੀਪ ਸਿੰਘ , ਗੁਰਧਿਆਨ ਸਿੰਘ , ਜਸਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਗੋਰਾ , ਦਲਜੀਤ ਬਰਾੜ ਅਤੇ   ਬਾਬਾ ਜੀਵਨ ਸਿੰਘ ਕਲੱਬ ਦੇ ਮੈਂਬਰਾਂ ਨੇ ਬਹੁਤ ਵੱਡਾ ਸਹਿਯੋਗ ਦਿੱਤਾ |
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੋਨ ਫਰੀਦਕੋਟ , ਮੁਕਤਸਰ ,ਬਠਿੰਡਾ ਦੇ ਖੇਤਰ ਦੋਦਾ ਵੱਲੋਂ ਪੰਦਰਾਂ ਰਿਫਿਊਜੀ ਪਰਿਵਾਰਾਂ ਦੀ ਮਦਦ ਕੀਤੀ ਗਈ | ਉਕਤ ਪਰਿਵਾਰ ਜੰਮੂ ਵਿੱਚ ਆਏ ਹੜਾਂ ਕਾਰਨ ਬੇਘਰ ਹੋ ਗਏ ਸਨ ਅਤੇ ਇਸ ਵੇਲੇ ਫਰੀਦਬਾਦ ( ਹਰਿਆਣਾ ) ਵਿਖੇ ਰਹਿ ਰਹੇ ਸਨ | ਉਕਤ ਪਰਿਵਾਰਾਂ ਦੇ 50  ਦੇ ਕਰੀਬ ਮੈਂਬਰ ਇਸ ਕੜਾਕੇ ਦੀ ਸਰਦੀ ਵਿੱਚ ਬਿਨਾ ਛੱਤ ਦੇ ਜਿੰਦਗੀ ਗੁਜਾਰ ਰਹੇ ਸਨ | ਇਹਨਾ ਕੋਲ ਕੋਲ ਆਮਦਨ ਵਾਸਤੇ ਵੀ ਕੋਈ ਸਾਧਨ ਨਹੀਂ ਸੀ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਟੀਮ ਵੱਲੋਂ ਮੋਦੀਖਾਨਾ  ਪ੍ਰੋਜੈਕਟ ਦੇ ਤਹਿਤ  ਇਹਨਾਂ ਪਰਿਵਾਰਾਂ ਦੀ ਮਦਦ ਵਾਸਤੇ ਉਪਰਾਲਾ  ਕੀਤਾ  ਗਿਆ  ,  ਜਿਸ  ਵਿੱਚ ਟੀਮ ਵੱਲੋਂ ਇਹਨਾਂ ਪਰਿਵਾਰਾਂ ਦੇ ਗੁਜਰ ਬਸਰ ਵਾਸਤੇ ਪੰਜ ਰਿਕ੍ਸ਼ੇ ਦਿੱਤੇ ਗਏ ਅਤੇ ਇਲਾਕੇ ਦੀਆਂ ਮਿੱਲਾਂ , ਫੈਕਟਰੀਆਂ ਦੇ ਨੁਮਾਇੰਦਿਆਂ ਨਾਲ ਮਿਲਕੇ ਉਕਤ ਪਰਿਵਾਰਾਂ ਨੂੰ ਕੰਮ ਦਿਵਾਉਣ ਦਾ ਯਤਨ ਕੀਤਾ ਗਿਆ | ਇਸ ਤੋਂ ਇਲਾਵਾ ਠੰਡ ਦੀ ਮਾਰ ਤੋਂ ਬਚਨ ਵਾਸਤੇ ਗਰਮ ਬਿਸਤਰੇ , ਗਰਮ ਕੱਪੜੇ  ਅਤੇ ਛੱਤ ਵਾਸਤੇ ਵੱਡੇ ਵਾਟਰ ਪ੍ਰੂਫ਼ ਟੈਂਟ ਦਿੱਤੇ ਗਏ ਨਾਲ ਹੀ ਕੁਝ ਦਿਨਾਂ ਦੇ ਗੁਜਾਰੇ ਵਾਸਤੇ ਰਾਸ਼ਨ ਸਮੱਗਰੀ ਵੀ ਦਿੱਤੀ ਗਈ | ਇਸ ਵਿੱਚ ਮੋਦੀਖਾਨਾ ਪ੍ਰੋਜੈਕਟ ਦੇ ਕੋ-ਆਰਡੀਨੇਟਰ   ਹਰਮਨਦੀਪ ਸਿੰਘ ਖਾਲਸਾ ਅਤੇ ਖੇਤਰ ਸਕੱਤਰ ਜਗਰੂਪ ਸਿੰਘ ਖਾਲਸਾ ਆਸਾ ਬੁੱਟਰ , ਪ੍ਰਧਾਨ ਪ੍ਰੀਤਮ ਸਿੰਘ ਖਾਲਸਾ ਅਤੇ ਸਹਾਇਕ ਸਕੱਤਰ ਸੰਦੀਪ ਸਿੰਘ ਖਾਲਸਾ , ਭੁਪਿੰਦਰ ਸਿੰਘ ਸੂਰੇਵਾਲਾ , ਗੁਰਪ੍ਰੀਤ ਸਿੰਘ ਖਾਲਸਾ , ਮੰਗਾ ਸਿੰਘ ਖਾਲਸਾ ਅਤੇ ਸਰਕਲ ਫਰੀਦਾਬਾਦ ਤੋਂ ਪ੍ਰਧਾਨ ਹਰਿੰਦਰ ਸਿੰਘ ਰਾਣਾ , ਮਨਜੀਤ ਸਿੰਘ , ਬਲਜੀਤ ਸਿੰਘ ਸਬਰਵਾਲ ਆਦਿ ਮੈਂਬਰਾਂ ਨੇ ਇਸ ਕਾਰਜ ਭਰਪੂਰ ਸਹਿਯੋਗ ਦਿੱਤਾ | 


ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ।ਸਮਾਂ ਬੜਾ ਬਲਵਾਨ ਏ ਤੇ ਲੋਕ ਸਮੇਂ ਦੀਆਂ ਸੂਈਆਂ ਤੇ ਬੈਠੇ ਘੁੰਮੀ ਜਾਂਦੇ ਆ।ਕੱਲ੍ਹ ਕਾਉਣੀ ਚ ਲਗਾਤਾਰ ਪੰਜਵੀਂ ਮੌਤ ਹੋਈ ਤੇ ਲਗਾਤਾਰ ਹੀ ਅੱਜ ਤੀਜਾ ਦਿਨ ਏ ਕਿ ਡੀ.ਜੇ.ਤੇ ਚੱਕਵੇਂ ਗੀਤ ਵੱਜ ਰਹੇ ਆ।ਕਿੰਨਾਂ ਮਾਹੌਲ ਬਦਲ ਗਿਆ,ਸੁਣਿਆ ਸੀ ਕਿ ਪਹਿਲਾਂ ਪਿੰਡ ਚ ਮਰੇ ਦਾ ਮਹੀਨਿਆਂ ਤੱਕ ਸੋਗ ਚਲਦਾ ਸੀ,ਤੇ ਅੱਜ ਸਿਰਫ ਕੁੱਝ ਕੁ ਘੰਟੇ।ਲੋਕ ਇੰਨੇਂ ਅਗਾਂਹਵਧੂ ਹੋ ਗਏ ਯਕੀਨ ਨਹੀਂ ਹੁੰਦਾ।ਪਰ ਰਾਜਨੀਤਿਕਾਂ ਦੀ ਚਾਪਲੂਸੀ ਕਰਨ ਵੇਲੇ ਲੱਗਦਾ ਕਿ ਨਹੀਂ ਲੋਕ ਸਮੇਂ ਦੀ ਚਾਲ ਨਾਲ ਨਹੀਂ ਬਦਲੇ,ਮਾਨਸਿਕਤਾ ਹੀ ਛੋਟੀ ਹੋਈ ਪਈ ਏ।ਵਰਨਾ ਕਿਸੇ ਸ਼ਰੀਕ ਦੇ ਬਲਦੇ ਸਿਵੇ ਲਾਗੇ ਢੋਲ ਕੋਈ ਬੇ-ਗੈਰਤ ਹੀ ਵਜਾ ਸਕਦਾ।ਮੰਨਦੇ ਆਂ ਕਿ ਸਮੇਂ ਅੱਗੇ ਕਿਸੇ ਦੀ ਨਹੀਂ ਚਲਦੀ,ਪਰ ਇਨਸਾਨੀ ਕਦਰਾਂ-ਕੀਮਤਾਂ ਤੇ ਆਪਸੀ ਵਿਸ਼ਵਾਸ ਨੂੰ ਕਾਇਮ ਜਰੂਰ ਰੱਖਿਆ ਜਾ ਸਕਦਾ।ਇਹੀ ਛੋਟੀਆਂ-ਛੋਟੀਆਂ ਗੱਲਾਂ ਉਹਨਾਂ ਮਸਲਿਆਂ ਦਾ ਹੱਲ ਨੇ ਜਿੰਨ੍ਹਾਂ ਨੂੰ ਸੁਲਝਾਉਣ ਲਈ ਅਸੀਂ ਅਣਖਾਂ ਗਹਿਣੇ ਰੱਖ ਕੇ ਲੀਡਰਾਂ ਦੇ ਤਲੇ ਚੱਟਦੇ ਆਂ।
ਦੁਸ਼ਮਣ ਮਰੇ ਤਾਂ ਖੁਸ਼ੀ ਨਾ ਕਰੀਏ,
ਸੱਜਣਾਂ ਵੀ ਤੁਰ ਜਾਣਾ।
ਮਿੱਟੀਏ,ਵਾ ਲੱਗਿਆਂ ਉੱਡ ਜਾਣਾ।ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ।ਸਮਾਂ ਬੜਾ ਬਲਵਾਨ ਏ ਤੇ ਲੋਕ ਸਮੇਂ ਦੀਆਂ ਸੂਈਆਂ ਤੇ ਬੈਠੇ ਘੁੰਮੀ ਜਾਂਦੇ ਆ।ਕੱਲ੍ਹ ਕਾਉਣੀ ਚ ਲਗਾਤਾਰ ਪੰਜਵੀਂ ਮੌਤ ਹੋਈ ਤੇ ਲਗਾਤਾਰ ਹੀ ਅੱਜ ਤੀਜਾ ਦਿਨ ਏ ਕਿ ਡੀ.ਜੇ.ਤੇ ਚੱਕਵੇਂ ਗੀਤ ਵੱਜ ਰਹੇ ਆ।ਕਿੰਨਾਂ ਮਾਹੌਲ ਬਦਲ ਗਿਆ,ਸੁਣਿਆ ਸੀ ਕਿ ਪਹਿਲਾਂ ਪਿੰਡ ਚ ਮਰੇ ਦਾ ਮਹੀਨਿਆਂ ਤੱਕ ਸੋਗ ਚਲਦਾ ਸੀ,ਤੇ ਅੱਜ ਸਿਰਫ ਕੁੱਝ ਕੁ ਘੰਟੇ।ਲੋਕ ਇੰਨੇਂ ਅਗਾਂਹਵਧੂ ਹੋ ਗਏ ਯਕੀਨ ਨਹੀਂ ਹੁੰਦਾ।ਪਰ ਰਾਜਨੀਤਿਕਾਂ ਦੀ ਚਾਪਲੂਸੀ ਕਰਨ ਵੇਲੇ ਲੱਗਦਾ ਕਿ ਨਹੀਂ ਲੋਕ ਸਮੇਂ ਦੀ ਚਾਲ ਨਾਲ ਨਹੀਂ ਬਦਲੇ,ਮਾਨਸਿਕਤਾ ਹੀ ਛੋਟੀ ਹੋਈ ਪਈ ਏ।ਵਰਨਾ ਕਿਸੇ ਸ਼ਰੀਕ ਦੇ ਬਲਦੇ ਸਿਵੇ ਲਾਗੇ ਢੋਲ ਕੋਈ ਬੇ-ਗੈਰਤ ਹੀ ਵਜਾ ਸਕਦਾ।ਮੰਨਦੇ ਆਂ ਕਿ ਸਮੇਂ ਅੱਗੇ ਕਿਸੇ ਦੀ ਨਹੀਂ ਚਲਦੀ,ਪਰ ਇਨਸਾਨੀ ਕਦਰਾਂ-ਕੀਮਤਾਂ ਤੇ ਆਪਸੀ ਵਿਸ਼ਵਾਸ ਨੂੰ ਕਾਇਮ ਜਰੂਰ ਰੱਖਿਆ ਜਾ ਸਕਦਾ।ਇਹੀ ਛੋਟੀਆਂ-ਛੋਟੀਆਂ ਗੱਲਾਂ ਉਹਨਾਂ ਮਸਲਿਆਂ ਦਾ ਹੱਲ ਨੇ ਜਿੰਨ੍ਹਾਂ ਨੂੰ ਸੁਲਝਾਉਣ ਲਈ ਅਸੀਂ ਅਣਖਾਂ ਗਹਿਣੇ ਰੱਖ ਕੇ ਲੀਡਰਾਂ ਦੇ ਤਲੇ ਚੱਟਦੇ ਆਂ।
ਦੁਸ਼ਮਣ ਮਰੇ ਤਾਂ ਖੁਸ਼ੀ ਨਾ ਕਰੀਏ,
ਸੱਜਣਾਂ ਵੀ ਤੁਰ ਜਾਣਾ।
ਮਿੱਟੀਏ,ਵਾ ਲੱਗਿਆਂ ਉੱਡ ਜਾਣਾ।
ਚੰਗੇ-ਮਾੜੇ,ਬੁਰੇ-ਭਲੇ ਸਾਡੇ ਕਰਮ ਆ,ਜਿਹਾ ਬੀਜਣਾ ਤਿਹਾ ਵੱਢਣਾ,ਪਰ ਕਿਸੇ ਦੁਖੀ ਦਿਲ ਨੂੰ ਵਲੂੰਧਰਣਾ ਸਾਨੂੰ ਸ਼ੋਭਾ ਨੀ ਦਿੰਦਾ।ਆਪਣੀ ਖੁਸ਼ੀ ਥੋੜ੍ਹੀ ਘੱਟ ਮਨਾਉਣੀ ਤੇ ਬੇਗਾਨਾ ਦੁੱਖ ਥੋੜ੍ਹਾ ਵੱਧ ਮਨਾਉਣਾ ਇਹੀ ਅਸਲੀ ਇਨਸਾਨੀਅਤ ਏ।ਹੇਠਲੇ ਪੱਧਰ ਤੇ ਰਾਜਨੀਤੀ ਤੋਂ ਦੂਰ ਹੋ ਕੇ ਸੱਭ ਮੁਮਕਿੰਨ ਏ,ਭਾਈਚਾਰਿਕ ਸਾਂਝ ਤੋਂ ਉੱਪਰ ਕੁੱਝ ਵੀ ਨਹੀਂ।ਅਸੀਂ ਪਹਿਲਾਂ ਵੀ ਲਿਖਿਆ ਸੀ- ---ਸਮੇਂ ਦਾ ਚੰਗਾ-ਮਾੜਾ ਗੇੜ ਚਲਦਾ ਰਹਿੰਦਾ,ਅੱਜ ਕਿਸੇ ਤੇ ਕੱਲ੍ਹ ਸਾਡੇ ਤੇ।
::-->> ਗੁਰਲਾਲ ਸਿੰਘ ਕਾਉਣੀ 
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ 


ਲਖਵੀਰ ਸਿੰਘ ਬੁੱਟਰ / 3 ਦਸੰਬਰ / ਪਿੰਡ ਆਸਾ ਬੁੱਟਰ ਵਿਖੇ ਮਿਤੀ 1 ਦਸੰਬਰ ਤੋਂ ਲੈ ਕੇ 3 ਦਸੰਬਰ ਤੱਕ ਖੇਡ ਸਟੇਡੀਅਮ ਵਿੱਚ ਛੋਟੇ ਤੇ ਵੱਡੇ ਸਾਹਿਬਜਾਦਿਆਂ ਦੇ  ਸ਼ਹੀਦੀ ਦਿਵਸ ਨੂੰ ਸਮਰਪਤ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਗਿਆ | ਇਹਨਾਂ ਸਮਾਗਮਾਂ ਵਿੱਚ ਭਾਈ ਪੰਥ ਪ੍ਰੀਤ ਸਿੰਘ ਖਾਲਸਾ ਭਾਈ ਬਖਤੌਰ ਵਾਲਿਆਂ ਵੱਲੋਂ ਤਿੰਨ ਦਿਨ ਸੰਗਤਾਂ ਨੂੰ ਪ੍ਰਵਚਨ ਕਰਕੇ ਨਿਹਾਲ ਕੀਤਾ ਗਿਆ | ਰੋਜਾਨਾਂ 6 ਤੋਂ 7 ਹਜਾਰ ਲੋਕ ਇਹਨਾਂ ਸਮਾਗਮਾਂ ਵਿੱਚ ਜੁੜੇ ਜਦਕਿ ਸਿਰਫ 6 ਹਜਾਰ ਤੱਕ ਲੋਕਾਂ ਦੇ ਬੈਠਣ ਵਾਸਤੇ ਪੰਡਾਲ ਲਗਾਇਆ ਗਿਆ ਸੀ | ਸਮਾਗਮਾਂ ਦੀ ਤਿਆਰੀ 15 ਦਿਨ ਪਹਿਲਾਂ ਆਰੰਭ ਕੀਤੀ ਗਈ | ਇਹਨਾਂ ਸਮਾਗਮਾਂ ਨੂੰ ਕਰਵਾਉਣ ਵਿਚ ਪਿੰਡ ਆਸਾ ਬੁੱਟਰ ਦੀ ਸਾਬਕਾ ਗੁਰਦਵਾਰਾ ਪ੍ਰਬੰਧਕ ਕਮੇਟੀ ਮੈਂਬਰਾਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮੈਂਬਰਾਂ  ਦਾ ਯੋਗਦਾਨ ਰਿਹਾ | ਇਥੇ ਜਿਕਰਯੋਗ ਹੈ ਕੇ ਪਿੰਡ 


ਦੀ ਪੁਰਾਨੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਹੀ ਕਰੀਬ ਇੱਕ ਸਾਲ ਪਹਿਲਾਂ ਭਾਈ ਪੰਥ ਪ੍ਰੀਤ ਖਾਲਸਾ ਦੇ ਸਮਾਗਮ ਬੁੱਕ ਕਰਵਾਏ ਸਨ | ਪਰ ਹੁਣ ਨਵੀਂ ਕਮੇਟੀ ਬਣਾਈ ਜਾ ਚੁੱਕੀ ਹੈ | ਇਥੇ ਹੀ ਇਹ ਵੀ ਦੱਸਣ ਯੋਗ ਹੈ ਕੇ ਸਵਰਗਵਾਸੀ ਭਾਈ ਮਲਕੀਤ ਸਿੰਘ ਜੀ ਨੇ ਵੀ ਇਹ ਸਮਾਗਮ ਬੁੱਕ ਕਰਵਾਉਣ ਵਾਸਤੇ ਬਹੁਤ ਯੋਗਦਾਨ ਦਿੱਤਾ ਸੀ ਅਤੇ ਸਮਾਗਮਾਂ ਦੇ ਆਖਰੀ ਦਿਨ ਸਮੂਹ ਮੈਂਬਰਾਂ ਤੇ ਪਰਬੰਧਕਾ ਵੱਲੋ ਉਹਨਾ ਨੂੰ ਯਾਦ ਕਰਦਿਆਂ ਨਿਘੀ ਸ਼ਰਧਾਂਜਲੀ ਵੀ ਦਿੱਤੀ ਗਈ | ਪ੍ਰਬੰਧਕਾਂ ਵੱਲੋਂ ਪਿੰਡ ਦੀਆਂ ਸਾਰੀਆਂ ਸਮਾਜ ਸੇਵੀ ਸੰਸਥਾਵਾਂ ,ਕੱਲਬਾਂ , ਤੇ ਕਿਸਾਨ ਜਥੇਬੰਦੀਆਂ ਨੂੰ ਇਕਠਾ ਕਰਕੇ ਉਹਨਾਂ ਦੀਆਂ ਵਖ ਵਖ ਕੰਮਾਂ ਵਿੱਚ ਸੇਵਾਵਾਂ ਲਈਆਂ  ਗਈਆਂ  | ਇਹਨਾ ਵਿੱਚ ਸਹਾਰਾ ਜਨ ਸੇਵਾ ਸੁਸਾਇਟੀ ਨੇ ਪਾਰਕਿੰਗ ਸੇਵਾ , ਬਾਬਾ ਜੀਵਨ ਸਿੰਘ ਕਲੱਬ ਵੱਲੋਂ ਜੋੜਿਆਂ ਦੀ ਸੇਵਾ , ਯੁਵਾ ਸੋਚ ਕਲੱਬ ਵੱਲੋਂ ਭਾਂਡੇ ਧੋਣ ਦੀ ਸੇਵਾ ,  ਸੰਯੁਕਤ ਸਪੋਰਟਸ ਕਲੱਬ ਤੇ ਰਾਮਜੀ ਦਾਸ  ਕ੍ਰਿਕਟ ਕਲੱਬ ਵੱਲੋਂ ਲੰਗਰ ਦੀ ਸੇਵਾ ਅਤੇ ਕਿਸਾਨ ਯੂਨੀਅਨ ਵੱਲੋਂ ਪਹਿਰੇ  ਆਦਿ ਦੀ ਸੇਵਾ ਸੰਭਾਲੀ ਗਈ | ਪਿੰਡ ਦੇ ਆਮ ਲੋਕਾਂ ਨੇ ਵੀ ਇਹਨਾਂ ਸਮਾਗਮਾਂ ਨੂੰ ਭਰਪੂਰ ਸਮਰਥਨ ਦਿੱਤਾ | ਰੋਜਾਨਾ ਗੁਰੂ ਕੇ ਅਤੁੱਟ ਲੰਗਰ ਵਰਤਾਏ  ਗਏ  | ਬਾਹਰੋਂ ਪਿੰਡਾ  ਦੇ ਸੇਵਾਦਾਰਾਂ ਨੇ ਵੀ ਪਿੰਡ ਦੇ ਸੇਵਾਦਾਰਾਂ ਦੇ ਨਾਲ ਪਰਬੰਧ ਕਰਨ ਵਿੱਚ ਬਹੁਤ ਯੋਗਦਾਨ ਦਿੱਤਾ | ਬਾਹਰੋਂ ਆਈਆਂ ਸੰਗਤਾਂ  ਵੱਲੋਂ ਕੀਤੇ ਗਏ  ਵਧੀਆ ਪ੍ਰਬੰਧਾਂ  ਦੀ ਭਰਪੂਰ ਸ਼ਲਾਘਾ ਕੀਤੀ ਗਈ | ਰੋਜਾਨਾਂ ਪੁਲਿਸ ਦੇ ਜਵਾਨਾਂ ਵੱਲੋਂ ਵੀ ਸੁਰੱਖਿਆ ਵਿਵਸਥਾ ਬਣਾਏ  ਰੱਖਨ ਵਾਸਤੇ ਪਰਬੰਧ ਕੀਤੇ ਗਏ | ਪੁਸਤਕ ਪ੍ਰਦਰਸ਼ਨੀ ਤੇ ਸਿਖ ਵਿਰਸੇ ਨਾਲ ਸੰਬਧਤ ਵਸਤਾਂ ਦੀਆਂ ਸਟਾਲਾਂ ਲਗਾਈਆਂ ਗਈਆਂ | ਗੁਰੂ ਗੋਬਿੰਦ ਸਟੱਡੀ ਸਰਕਲ ਤੇ ਹੋਰ ਜਥੇਬੰਦੀਆਂ ਵੱਲੋਂ ਪੰਡਾਲ ਦੇ ਮੁੱਖ ਦਰਵਾਜੇ ਤੇ ਹੀ ਨਸ਼ਿਆਂ ਦੇ ਵਿਰੋਧੀ ਫੋਟੋ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿੱਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗ੍ਰਿਤ ਕੀਤਾ ਗਿਆ | ਰੋਜਾਨਾ ਸੰਗਤਾਂ ਦਾ ਉਤਸ਼ਾਹ ਵੇਖਣ ਯੋਗ ਰਿਹਾ | ਅਗਲੇ ਸਾਲ ਫੇਰ ਅਜਿਹੇ ਸਮਾਗਮ ਕਰਵਾਉਣ ਬਾਰੇ ਕੀਤੀ ਸਮੂਹ ਪ੍ਰਬੰਧਕਾਂ ਦੀ ਮੀਟਿੰਗ ਵਿੱਚ ਅਗਲੇ ਸਾਲ ਫੇਰ ਸਮਾਗਮ ਕਰਵਾਉਣ ਦਾ ਫੈਸਲਾ ਲਿਆ ਗਿਆ | 
                                                                ਭਾਈ ਸਾਹਬ  ਵੱਲੋਂ ਆਪਣੇ ਵਿਚਾਰਾਂ ਦੌਰਾਨ ਸਿਖੀ ਸਿਧਾਂਤਾਂ ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ ਓਥੇ ਹੀ ਉਹਨਾਂ ਵੱਲੋਂ ਡੇਰਾਵਾਦ ਦੇ ਖਿਲਾਫ਼ ਸਖਤ ਟਿੱਪਣੀਆਂ ਕੀਤੀਆਂ ਗਈਆਂ | ਉਹਨਾਂ ਨੇ ਮ੍ਸਤਾਂ  ਬਾਬਿਆਂ ਵੱਲੋਂ ਮਸਤੀ ਦੇ ਨਾਮ ਤੇ ਵਰਤਾਏ ਜਾਂਦੇ ਨਸ਼ਿਆਂ ਦੀ ਸਖਤ ਨਿੰਦਾ ਕੀਤੀ | ਤੇ ਨੌਜਵਾਨਾ ਨੂੰ ਅਜਿਹੇ ਬਾਬਿਆਂ ਤੋਂ ਦੂਰ  ਰਹਿਣ ਦਾ ਸੰਦੇਸ਼ ਦਿੱਤਾ ਗਿਆ | ਲੋਕਾਂ ਨੂੰ ਵਾਧੂ ਦੇ ਪਾਖੰਡ ਵਾਦ , ਮੜੀਆਂ ਮਸਾਣਾ ਤੋਂ ਵਰਜਿਆ | ਇੱਕੋ ਇੱਕ ਪਰਮਾਤਮਾਂ ਦੀ ਸ਼ਰਨ ਵਿੱਚ ਆਉਣ ਦੀ ਅਪੀਲ ਕੀਤੀ | ਸਿਖ ਇਤਿਹਾਸ ਦੇ ਕੁਝ ਪੰਨੇ ਵੀ ਸ਼ੋਹੇ ਗਏ | ਸਮੁੱਚੇ ਰੂਪ ਵਿੱਚ ਇਹ ਇੱਕ ਯਾਦਗਾਰ ਸਮਾਗਮ ਹੋ ਨਿਬੜੇ |













More

Most Trending